ਸੋਮਵਾਰ, ਅਪ੍ਰੈਲ 6, 2026 08:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ‘ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ

by Gurjeet Kaur
ਅਕਤੂਬਰ 13, 2023
in ਪੰਜਾਬ
0
ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ
ਸੂਬੇ ਦੇ ਨੌਜਵਾਨਾਂ ‘ਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
 
ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ।
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ।
Tags: Gurmeet meet hayer Cabinet ministermeet hayerpro punjab tvpunjabi news
Share211Tweet132Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.