ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ’ਚ ਵੱਡੇ ਐਲਾਨ ਕੀਤੇ ਗਏ। ਇਸ ਬਜਟ ’ਚ ਸਿਹਤ ਸਹੂਲਤਾਂ ਤੇ ਸਿੱਖਿਆ ਨੂੰ ਲੈ ਕੇ ਖ਼ਜ਼ਾਨਾ ਮੰਤਰੀ ਚੀਮਾ ਵੱਲੋਂ ਜਿਥੇ ਵੱਡੇ ਐਲਾਨ ਕੀਤੇ ਗਏ, ਉਥੇ ਹੀ ਖੇਤੀਬਾੜੀ ਸੈਕਟਰ ਲਈ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਿਆਂ ਵਿੱਤੀ ਸਾਲ 2022-23 ’ਚ 11560 ਕਰੋੜ ਰੁਪਏ ਰਾਖਵੇਂ ਰੱਖੇ ਗਏ।
ਮੁੱਖ ਮੰਤਰੀ ਮਾਨ ਨੇ ਝੋਨੇ ਦੀ ਸਿੱਧੀ ਬੀਜਾਈ (ਡੀ. ਐੱਸ. ਆਰ.) ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਉਤਸ਼ਾਹ ਵਧਾਉਣ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਧਿਐਨ ਦਰਸਾਉਂਦੇ ਹਨ ਕਿ ਝੋਨੇ ਦੀ ਕਾਸ਼ਤ ਕੱਦੂ ਤਕਨੀਕ ਦੇ ਮੁਕਾਬਲੇ ਡੀ. ਐੱਸ. ਆਰ. ਵਿਧੀ ਰਾਹੀਂ 20 ਫੀਸਦੀ ਪਾਣੀ ਬਚਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ।ਇਸ ਦੌਰਾਨ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 200 ਕਰੋੜ ਰੁਪਏ ਰੱਖੇ ਗਏ ਹਨ।