ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ,
ਜਿਨ੍ਹਾਂ ਵਿੱਚੋਂ 93 ਔਰਤਾਂ, 2 ਤੀਜੇ ਲਿੰਗ ਅਤੇ ਬਾਕੀ 1,209 ਪੁਰਸ਼ ਹਨ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ, ਭਾਜਪਾ-ਪੀ.ਐਲ.ਸੀ.-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਬਹੁ-ਕੋਣੀ ਮੁਕਾਬਲਾ ਹੈ।