ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ 12 ਅਪ੍ਰੈਲ ਕਰ ਦਿੱਤੀ ਹੈ।
ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੇ ਗਏ ਭਾਸ਼ਣ ਨੂੰ ਲਿਖਤੀ ਰੂਪ ‘ਚ ਕੋਰਟ ‘ਚ ਪੇਸ਼ ਕੀਤਾ ਜਾਵੇ। ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਫੈਸਲਾ ਲਿਆ ਜਾਏਗਾ।
ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੇ ਮਾਮਲੇ ‘ਤੇ ਸੁਣਵਾਈ ਪਹਿਲਾਂ 31ਮਾਰਚ ਨੂੰ ਹੋਣੀ ਸੀ, ਫਿਰ 1ਅਪ੍ਰੈਲ ਅਤੇ ਹੁਣ 8 ਅਪ੍ਰੈਲ ਤੋਂ ਬਾਅਦ ਇਸਨੂੰ 12 ਅਪ੍ਰੈਲ ‘ਤੇ ਪਾ ਦਿੱਤਾ ਹੈ।