ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਣੇ 12 ਮੰਤਰੀਆਂ ਵੱਲੋਂ ਦਿੱਤੇ ਅਸਤੀਫੇ ਪ੍ਰਵਾਨ ਕਰ ਲਏ ਹਨ। ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮਗਰੋਂ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਦੇਬਸ੍ਰੀ ਚੌਧਰੀ ਨੇ ਵੀ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਨ੍ਹਾਂ ਤੋਂ ਇਲਾਵਾ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸੰਕ, ਰਸਾਇਣ ਤੇ ਖਣਿਜ ਮੰਤਰੀ ਸਦਾਨੰਦ ਗੌੜਾ,ਸਿੱਖਿਆ ਰਾਜ ਮੰਤਰੀ ਸੰਜੈ ਧੋਤਰੇ ਸਣੇ ਕਈ ਮੰਤਰੀਆਂ ਨੇ ਅਸਤੀਫ਼ੇ ਦਿੱਤੇ ਹਨ।