ਸ਼ਨੀਵਾਰ, ਮਾਰਚ 28, 2026 06:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

by Gurjeet Kaur
ਫਰਵਰੀ 28, 2024
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ
ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ   ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

 

ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।
ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ ‘ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।
ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।
Tags: Chetan Singh Jauda Majrapunjab government
Share203Tweet127Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.