Contractual Teachers of Punjab: ਪੰਜਾਬ ਦੇ ਕੱਚੇ ਅਧਿਆਪਕਾਂ ਦਾ ਲੰਬੇ ਸਮੇ ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਜਲਦ ਹੀ ਉਨ੍ਹਾਂ ਨੂੰ ਪੱਕਾ ਕਰਨ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦਿੱਤੀ ਹੈ।
ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕਿਹਾ, “28 ਜੁਲਾਈ 2023… ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਹ ਦਿਨ ਇਤਿਹਾਸਿਕ ਹੋਵੇਗਾ, ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ। ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।”
ਦੱਸ ਦਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਸੀ ਕਿ ਪੰਜਾਬ ਸੀਐਮ ਭਗਵੰਤ ਮਾਨ 28 ਜੁਲਾਈ 2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ।
28 ਜੁਲਾਈ 2023…
ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਹ ਦਿਨ ਇਤਿਹਾਸਿਕ ਹੋਵੇਗਾ, ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ।ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ।
ਸਾਰਿਆਂ ਨੂੰ… pic.twitter.com/YKezjAvTey
— Harjot Singh Bains (@harjotbains) July 26, 2023
ਬੈਂਸ ਨੇ ਦੱਸਿਆ ਸੀ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ (ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h