ਚੰਡੀਗੜ੍ਹ ‘ਚ ਕੋਰੋਨਾ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1275 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਅੱਜ ਸ਼ਹਿਰ ਵਿੱਚ 799 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਚੰਡੀਗੜ੍ਹ ਵਿੱਚ ਹੁਣ ਤੱਕ 1091 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ ਅਤੇ 9578 ਐਕਟਿਵ ਕੇਸ ਹਨ। ਪਾਜ਼ਟੀਵਿਟੀ ਦਰ 21.96 ਫ਼ੀਸਦੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲੀ ਸੀ। 17 ਜਨਵਰੀ ਨੂੰ ਚੰਡੀਗੜ੍ਹ ਵਿੱਚ 864 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਸੀ।