26 ਮਈ 2024 : 1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਵੀਂ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ 12ਵੀਂ ਫੇਲ ਮੂਵੀ ਦੀ ਵਿਸੇਸ਼ ਸਕਰੀਨਿੰਗ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਤਾਣੇ-ਬਾਣੇ ਦਾ ਆਧਾਰ ਹੈ ਅਤੇ ਸਾਰੇ ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਲਈ ਅੱਗੇ ਆਉਣ ਤਾਂ ਜੋ ਸਾਡੇ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਸਕਣ।
ਇਹ ਫਿਲਮ ਵੋਟਾਂ ਵਾਲੇ ਦਿਨ ਤੋਂ ਬਾਅਦ 2 ਜੂਨ ਨੂੰ ਅਬੋਹਰ ਅਤੇ ਜਲਾਲਾਬਾਦ ਵਿਖੇ ਦਿਖਾਈ ਜਾਵੇਗੀ। ਇਸ ਲਈ 1 ਜੂਨ ਨੂੰ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਅਗਲੇ ਦਿਨ ਮੁਫਤ ਫਿਲਮ ਦੇਖਣ ਲਈ ਕੂਪਨ ਦਿੱਤੇ ਜਾਣਗੇ।