ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ 13 ਏਜੰਡਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੈਨੀਫੈਸਟੋ ਰਾਹੁਲ ਗਾਂਧੀ ਦੀ ਸੋਚ ’ਤੇ ਆਧਾਰਿਤ ਹੈ।
ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ 1 ਲੱਖ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਕੇਬਲ ਦੀ ਏਕਾਧਿਕਾਰ ਤੋੜਨ, ਮੁਫਤ ਸਿਲੰਡਰ ਅਤੇ ਮੁਫਤ ਸਿੱਖਿਆ ਦੇਣ ਦਾ ਵੀ ਵਾਅਦਾ ਕੀਤਾ ਹੈ।