Farmers Free From Custody: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ ਕਿਸਾਨਾਂ ਨੂੰ ਲੈਕੇ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੱਲ ਰਾਤ ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚੋਂ ਹਿਰਾਸਤ ਵਿੱਚ ਲਏ ਗਏ 150 ਕਿਸਾਨਾਂ ਵਿੱਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਾਰਿਆਂ ਨੂੰ ਸੋਮਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਜਲਦੀ ਹੀ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰਾਂਗੇ।
ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ 19 ਮਾਰਚ ਦੀ ਰਾਤ ਨੂੰ ਖਨੌਰੀ ਸਰਹੱਦ ਤੋਂ ਲਿਆਂਦਾ ਗਿਆ ਸੀ ਅਤੇ ਬੰਦ ਕਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਿਰਾਸਤ ਵਿੱਚ ਸਿਰਫ਼ 17 ਕਿਸਾਨ ਹਨ।