ਚੋਣ ਕਮਿਸ਼ਨ ਨੇ ਪੰਜਾਬ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ।
ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵਾਰ 5 ਸੂਬਿਆਂ ਦੀਆਂ ਕੁੱਲ 690 ਹਲਕਿਆਂ ‘ਚ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜ਼ੇ ਐਲਾਨ ਦਿੱਤੇ ਜਾਣਗੇ।
ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਵੀ ਲੱਗ ਗਿਆ ਹੈ। ਚੋਣ ਕਮਿਸ਼ਨ ਵਲੋਂ ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਦਿੱਤੀ ਗਈ ਹੈ। ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਵਿਚ ਚੋਣਾਂ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ ਸੇਵ ਚੋਣਾਂ ਹੋਣਗੀਆਂ। ਸਾਰੇ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਪੱਤਰ ਭਰਣ ਦੀ ਸਹੂਲਤ ਦਿੱਤੀ ਜਾਵੇਗੀ।