ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਰਾਤ ਦਾ ਲੱਗਿਆ ਕਰਫਿਊ ਹਟਾ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਸਾਰੀਆਂ ਕਲਾਸਾਂ ਅਤੇ ਕੋਚਿੰਗ ਇੰਸਟੀਚਿਊਟ ਸਕੂਲ 14 ਫਰਵਰੀ ਤੋਂ ਮੁੜ ਖੋਲ੍ਹੇ ਜਾਣਗੇ।

ਇਸ ਦੇ ਨਾਲ ਹੀ ਚੰਡੀਗੜ੍ਹ ਬਰਡ ਪਾਰਕ ਅਤੇ ਰੌਕ ਗਾਰਡਨ 12 ਫਰਵਰੀ ਤੋਂ ਮੁੜ ਖੁੱਲ੍ਹਣਗੇ।
12 ਫਰਵਰੀ ਤੋਂ ਚੰਡੀਗੜ੍ਹ ਬਰਡ ਪਾਰਕ ਅਤੇ ਰੌਕ ਗਾਰਡਨ ਵਿੱਚ ਆਮ ਲੋਕਾਂ ਲਈ ਐਂਟਰੀ ਸ਼ੁਰੂ ਹੋਵੇਗੀ। ਇਸਦੇ ਨਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਨਿਯਮਾਂ ਨੂੰ ਮੰਨਣਾ ਵੀ ਜ਼ਰੂਰੀ ਬਣਾਇਆ ਗਿਆ ਹੈ।








