ਉੱਤਰਾਖੰਡ ਦੇ ਚੰਪਾਵਤ ‘ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਚੰਪਾਵਤ ਜ਼ਿਲ੍ਹੇ ਦੇ ਡਾਂਡਾ ਖੇਤਰ ਵਿੱਚ ਸੋਮਵਾਰ ਰਾਤ ਇੱਕ ਵਿਆਹ ਸਮਾਗਮ ਤੋਂ ਪਰਤ ਰਿਹਾ ਇੱਕ ਵਾਹਨ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ 14 ਬਾਰਾਤੀਆਂ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। 14 ਲਾਸ਼ਾਂ ਨੂੰ ਖੱਡ ‘ਚੋਂ ਬਾਹਰ ਕੱਢਿਆ ਗਿਆ। ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਦੋ ਲੋਕਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ‘ਚ ਲਿਆਂਦਾ ਗਿਆ ਹੈ। ਟਨਕਪੁਰ-ਚੰਪਾਵਤ ਹਾਈਵੇਅ ਨਾਲ ਜੁੜੀ ਸੁਖੀਧਾਂਗ-ਦੰਡਾਮਿਨਾਰ ਸੜਕ ‘ਤੇ ਹੋਏ ਇੱਕ ਵਾਹਨ ਹਾਦਸੇ ਵਿੱਚ 16 ‘ਚੋਂ 14 ਲੋਕਾਂ ਦੀ ਮੌਤ ਹੋ ਗਈ।
ਉਥੇ ਹੀ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ PMNRF ਵੱਲੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
PM @narendramodi has announced an ex-gratia of Rs. 2 lakh each from PMNRF for the next of kin of those who lost their lives due to an accident in Uttarakhand. The injured would be given Rs. 50,000.
— PMO India (@PMOIndia) February 22, 2022