ਕਾਂਗਰਸ, ਡੀਐੱਮਕੇ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਦੇ ਵਿਰੋਧੀ ਨੇਤਾਵਾਂ ਨੇ ਬੁੱਧਵਾਰ ਨੂੰ ਪੈਗਾਸਸ ਜਾਸੂਸੀ ਅਤੇ ਹੋਰ ਮੁੱਦਿਆਂ ‘ਤੇ ਸਾਂਝੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਹੋਈ ਮੀਟਿੰਗ ਵਿੱਚ 14 ਪਾਰਟੀਆਂ ਦੇ ਪ੍ਰਤੀਨਿਧੀ ਸ਼ਾਮਲ ਹੋਏ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਮੌਕੇ ਹਾਜ਼ਰ ਸਨ। ਮੀਟਿੰਗ ਵਿੱਚ ਸਮਾਜਵਾਦੀ ਪਾਰਟੀ, ਸ਼ਿਵ ਸੈਨਾ, ਨੈਸ਼ਨਲ ਕਾਨਫਰੰਸ, ਐੱਨਸੀਪੀ, ਸੀਪੀਐੱਮ, ਆਰਜੇਡੀ, ਸੀਪੀਆਈ, ਆਈਯੂਐੱਮਐੱਲ, ਆਰਐੱਸਪੀ, ਵੀਸੀਕੇ ਅਤੇ ਐੱਲਜੇਡੀ ਸ਼ਾਮਲ ਸਨ। ਇਸ ਤੋਂ ਇਲਾਵਾ ਕਾਂਗਰਸ ਅਤੇ ਅਕਾਲੀ ਦਲ ਦੇ ਪੰਜਾਬ ਤੋਂ ਸੰਸਦ ਮੈਂਬਰਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਸਮਰਥਨ ਵਿੱਚ ਸੰਸਦ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ।