ਸ਼ੁੱਕਰਵਾਰ, ਜਨਵਰੀ 16, 2026 07:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ : ਵਿਜੈ ਕੁਮਾਰ ਜੰਜੂਆ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

by Bharat Thapa
ਮਾਰਚ 2, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।

ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸ੍ਰੀ ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਸ੍ਰੀ ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ‘ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਧ, ਮੈਡੀਕਲ ਸਿੱਖਿਆ ਦੇ ਸਕੱਤਰ ਅਲਕਨੰਦਾ ਦਿਆਲ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਕੁਮਾਰ ਅਗਰਵਾਲ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Clinicdedicated March 31propunjabtvVijay Kumar Jamjua
Share207Tweet129Share52

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.