ਐਤਵਾਰ, ਮਈ 18, 2025 02:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ, ਰਾਹਤ ਕਾਰਜ ਜਾਰੀ

Punjab Flood Relief Camp: ਪੰਜਾਬ 'ਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ। ਨਾਲ ਹੀ 26280 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 18, 2023
in ਪੰਜਾਬ
0

Punjab Floods Update: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab FloodsPunjab Floods Updatepunjab governmentPunjab Health DepartmentPunjab Medical Campspunjab newsPunjab Relief Campspunjabi news
Share218Tweet137Share55

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.