ਪੰਜਾਬ ਅਤੇ ਚੰਡੀਗੜ੍ਹ ਦੀ ਸਿਆਸਤ ਤੇਜ਼ ਹੋ ਗਈ ਹੈ।ਕਿਸਾਨ ਅੰਦੋਲਨ ‘ਚ ਵੀ ਤੇਜ਼ੀ ਆਈ ਹੈ।ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਅੱਜ ਚੰਡੀਗੜ੍ਹ ਦੇ ਮਟਕਾ ਚੌਕ ਵਿਖੇ ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਹਨ।ਇਸ ਤੋਂ ਪਹਿਲਾਂ ਹੀ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀਆਂ ਸਖਤ ਹਦਾਇਤਾਂ ‘ਤੇ ਚੰਡੀਗੜ੍ਹ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ।ਇਸ ਤਹਿਤ ਪ੍ਰਬੰਧਕੀ ਇਜਾਜ਼ਤ ਤੋਂ ਬਿਨ੍ਹਾਂ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ।ਇਸਦੇ ਬਾਵਜੂਦ ਬਿਨ੍ਹਾਂ ਇਜ਼ਾਜ਼ਤ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਸ਼ਾਮ ਚੰਡੀਗੜ੍ਹ ਦੇ ਮਟਕਾ ਚੌਕ ਪਹੁੰਚੇ ਹਨ।