ਸ਼ਹਿਰ ਦੇ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਜਲ੍ਹਿਆਂਵਾਲਾ ਬਾਗ ਵਿਖੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ -ਵੱਖ ਜਥੇਬੰਦੀਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਥਾਣਾ ਖੇਤਰਾਂ ਵਿੱਚ ਜਲਿਆਂਵਾਲਾ ਬਾਗ ਦੀ ਬਹਾਲੀ ਵਿਰੁੱਧ ਜਲ੍ਹਿਆਂਵਾਲਾ ਬਾਗ ਵਿੱਚ ਰੋਸ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀ ਯੋਜਨਾ ਬਣਾ ਰਹੀਆਂ ਹਨ।
ਇਸ ਲਈ ਜਲ੍ਹਿਆਂਵਾਲਾ ਬਾਗ ਦੀ ਹੱਦ ਅੰਦਰ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨੇ, ਮੀਟਿੰਗਾਂ, ਨਾਅਰੇਬਾਜ਼ੀ ਅਤੇ ਪ੍ਰਦਰਸ਼ਨਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ ਦੇ ਨੁਕਸਾਨ ਅਤੇ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਦਾ ਡਰ ਹੈ|ਇਸ ਲਈ, ਅਮਨ -ਕਾਨੂੰਨ ਕਾਇਮ ਰੱਖਣ ਅਤੇ ਲੋਕਾਂ ਦੇ ਜਾਨ -ਮਾਲ ਦੀ ਸੁਰੱਖਿਆ ਲਈ ਤੁਰੰਤ ਯਤਨਾਂ ਦੀ ਲੋੜ ਹੈ। ਇਹ ਫ਼ਰਮਾਨ ਇੱਕਤਰਫ਼ਾ ਪਾਸ ਕੀਤਾ ਗਿਆ ਹੈ। ਇਹ ਹੁਕਮ 6 ਨਵੰਬਰ 2021 ਤੱਕ ਲਾਗੂ ਰਹੇਗਾ।