ਅਦਾਕਾਰ ਆਮਿਰ ਖਾਨ ਅਤੇ ਉਨ੍ਹਾਂ ਦੀ ਦੂਜੀ ਪਤਨੀ ਕਿਰਨ ਰਾਓ ਤਲਾਕ ਲੈਣਗੇ। ਆਮਿਰ ਅਤੇ ਕਿਰਨ ਨੇ ਆਪਣੇ ਤਲਾਕ ਦੀ ਖ਼ਬਰ ਸਾਂਝੀ ਕਰਦਿਆਂ ਸਾਂਝਾ ਬਿਆਨ ਜਾਰੀ ਕੀਤਾ ਹੈ। ਦੋਵਾਂ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡਾ ਕਾਰੋਬਾਰੀ ਸਬੰਧ ਜਾਰੀ ਰਹੇਗਾ। ਅਸੀਂ ਇਕੱਠੇ ਬੱਚਿਆਂ ਦੀ ਦੇਖਭਾਲ ਕਰਾਂਗੇ। ਆਪਣੇ ਸਾਂਝੇ ਬਿਆਨ ਵਿੱਚ ਆਮਿਰ ਖਾਨ ਅਤੇ ਕਿਰਨ ਰਾਓ ਨੇ ਕਿਹਾ, ‘ਇਨ੍ਹਾਂ 15 ਖੂਬਸੂਰਤ ਸਾਲਾਂ ਵਿੱਚ ਅਸੀਂ ਇਕੱਠੇ ਜ਼ਿੰਦਗੀ ਦੇ ਤਜਰਬੇ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸਾਡਾ ਰਿਸ਼ਤਾ ਸਿਰਫ ਵਿਸ਼ਵਾਸ, ਸਤਿਕਾਰ ਅਤੇ ਪਿਆਰ ਵਿੱਚ ਵਧਿਆ ਹੈ। ਹੁਣ ਅਸੀਂ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਕਰਨਾ ਚਾਹੁੰਦੇ ਹਾਂ। ਪਤੀ ਅਤੇ ਪਤਨੀ ਦੇ ਤੌਰ ’ਤੇ ਨਹੀਂ ਪਰ ਸਹਿ-ਮਾਤਾ-ਪਿਤਾ ਅਤੇ ਪਰਿਵਾਰ ਦੇ ਰੂਪ ਵਿੱਚ। ਅਸੀਂ ਕੁਝ ਸਮੇਂ ਪਹਿਲਾਂ ਵੱਖ ਹੋਣ ਦੀ ਯੋਜਨਾ ਬਣਾਈ ਸੀ ਤੇ ਹੁਣ ਇਸ ਨੂੰ ਰਸਮੀ ਰੂਪ ਦੇ ਰਹੇ ਹਾਂ।’