ਐਤਵਾਰ, ਮਈ 24, 2026 06:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਾਇਮਰੀ ਸਿਹਤ ਕੇਂਦਰਾਂ ’ਚ ਜਲਦ ਖੁੱਲਣਗੇ 15 ਹੋਰ ਨਵੇਂ ਆਮ ਆਦਮੀ ਕਲੀਨਿਕ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਘਰਾਂ ਦੇ ਨੇੜੇ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਮਾਨਸਾ ਦੇ ਪ੍ਰਾਇਮਰੀ ਸਿਹਤ ਕੇਂਦਰਾਂ ’ਚ ਜਲਦੀ 15 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ।

by Bharat Thapa
ਨਵੰਬਰ 26, 2022
in ਪੰਜਾਬ
0

ਮਾਨਸਾ: ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਘਰਾਂ ਦੇ ਨੇੜੇ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਮਾਨਸਾ ਦੇ ਪ੍ਰਾਇਮਰੀ ਸਿਹਤ ਕੇਂਦਰਾਂ ’ਚ ਜਲਦੀ 15 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸਥਾਨਕ ਕਾਨਫਰੰਸ ਰੂਮ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ।

ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਸਬ ਡਵੀਜ਼ਨ ਪੱਧਰ ’ਤੇ ਸਬੰਧਤ ਐਸ.ਡੀ.ਐਮਜ਼ ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮਾਂ ਦਾ ਆਪਣੇ ਪੱਧਰ ’ਤੇ ਨਿਰੀਖਣ ਕਰਕੇ ਲੋੜੀਂਦੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਿੰਡ ਬੁਰਜ਼ ਹਰੀ ਅਤੇ ਰੜ੍ਹ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 12421 ਲੋਕਾਂ ਨੇ ਓ.ਪੀ.ਡੀ. ਰਾਹੀ ਆਪਣਾ ਇਲਾਜ ਕਰਵਾਇਆ ਹੈ ਅਤੇ 2073 ਲੈਬ ਟੈਸਟ ਹੋਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 75 ਤਰ੍ਹਾਂ ਦੀਆਂ ਲੋੜੀਂਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਉਪਲੱਬਧ ਹੈ, ਜਿਸਦਾ ਨੇੜਲੇ ਪਿੰਡਾਂ ਦੇ ਲੋਕ ਕਾਫੀ ਲਾਭ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਮਾਨਸਾ ਦੇ 15 ਪ੍ਰਾਇਮਰੀ ਸਿਹਤ ਕੇਂਦਰ ਜਿੰਨ੍ਹਾਂ ਵਿਚ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ, ਫਫ਼ੜੇ ਭਾਈ ਕੇ, ਭੈਣੀ ਬਾਘਾ, ਬੋਹਾ, ਰੰਘੜਿਆਲ, ਕੁਲਰੀਆਂ, ਬੀਰੋਕੇ ਕਲਾਂ, ਢੈਪਈ, ਜੋਗਾ, ਕਰੰਡੀ, ਬਹਿਣੀਵਾਲ, ਜੌੜਕੀਆਂ, ਉੱਭਾ, ਨੰਗਲ ਕਲਾਂ, ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਨੇੜੇ ਅੰਡਰ ਬਰਿੱਜ ਮਾਨਸਾ ਪ੍ਰਾਇਮਰੀ ਸਿਹਤ ਕੇਂਦਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਰਾਹੀਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਲਾਜ਼ ਦੀ ਘਰਾਂ ਦੇ ਨੇੜੇ ਸੁਵਿਧਾ ਮਿਲੇਗੀ। ਇਹ ਕਲੀਨਿਕ ਬਿਮਾਰੀਆਂ ਦੀ ਜਾਂਚ, ਕਲੀਨੀਕਲ ਟੈਸਟਾਂ ਸਮੇਤ ਵੱਖ ਵੱਖ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਕੇ ਮੁੱਢਲੇ ਸਿਹਤ ਸੰਭਾਲ ਸਿਸਟਮ ਨੂੰ ਮਜਬੂਤ ਕਰਨਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health centrelatest newspro punjab tvpunjab primarypunjabi news
Share212Tweet133Share53

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.