ਸ਼ਨੀਵਾਰ, ਫਰਵਰੀ 14, 2026 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ 1500 ਕਰੋੜ ਰੁਪਏ ਦਾ ਤੋਹਫ਼ਾ

by propunjabtv
ਅਗਸਤ 26, 2021
in ਪੰਜਾਬ
0

ਬੇਸਿਕ ਪੇਅ ਵਿੱਚ 15 ਫੀਸਦੀ ਤੇ ਇਸ ਤੋਂ ਵੱਧ ਘੱਟੋਂ-ਘੱਟ ਵਾਧਾ ਹੋਇਆ, ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਵਿੱਚ ਔਸਤਨ ਵਾਧਾ ਸਾਲਾਨਾ 1.05 ਲੱਖ ਰੁਪਏ ਤੱਕ ਪੁੱਜਿਆ
– ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਭਾਗ ਮੁਖੀਆਂ ਨੂੰ ਮੁਲਾਜ਼ਮਾਂ ਦੀਆਂ ਵਾਜਬ ਸ਼ਿਕਾਇਤਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼ ਪਰ ਜੇ ਵਿਰੋਧ ਜਾਰੀ ਰਹਿੰਦਾ ਤਾਂ ਸਖਤ ਕਾਰਵਾਈ ਕੀਤੀ ਜਾਵੇ

ਚੰਡੀਗੜ੍ਹ, 26 ਅਗਸਤ 2021 – ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਅਤੇ ਵੱਧ ਵਾਧਾ ਕਰਨ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਕੁੱਝ ਭੱਤਿਆਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ।ਇਸ ਫੈਸਲੇ ਨਾਲ ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਵਿੱਚ ਸਾਲਾਨਾ ਕੁੱਲ ਔਸਤਨ ਵਾਧਾ 1.05 ਲੱਖ ਰੁਪਏ ਤੱਕ ਹੋ ਜਾਵੇਗਾ ਜੋ ਪਹਿਲਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮੰਨਣ ਤੋਂ ਬਾਅਦ 79,250 ਰੁਪਏ ਸੀ ਜੋ ਪਹਿਲੀ ਜੁਲਾਈ 2021 ਤੋਂ ਲਾਗੂ ਕੀਤਾ ਗਿਆ ਸੀ। ਮੁਲਾਜ਼ਮਾਂ ਲਈ ਪਹਿਲਾਂ ਇਹ ਤੋਹਫ਼ਾ ਕੁੱਲ 4700 ਕਰੋੜ ਰੁਪਏ ਦਾ ਸੀ।

ਹੋਰ ਵਾਧੇ ਕਰਨ ਦਾ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਜਿਨ੍ਹਾਂ ਸਾਰੇ ਮੰਤਰੀਆਂ, ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਕਰਨ। ਅੱਜ ਦੇ ਫੈਸਲੇ ਨਾਲ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਹੱਲ ਹੋ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਮੁਲਾਜ਼ਮ ਆਪਣਾ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰੱਖਦੇ ਹਨ ਤਾਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਜਿਨ੍ਹਾਂ ਨੂੰ ਅੱਜ ਦੇ ਫੈਸਲੇ ਨਾਲ ਫਾਇਦਾ ਹੋਵੇਗਾ, ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਹੋਰਨਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸਰਕਾਰੀ ਖਜ਼ਾਨੇ ਉਤੇ ਹੁਣ ਤਨਖਾਹਾਂ/ਪੈਨਸ਼ਨਾਂ ਦਾ ਕੁੱਲ ਬੋਝ 42673 ਕਰੋੜ ਰੁਪਏ ਸਾਲਾਨਾ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਡੀਕਲ ਭੱਤਾ, ਮੋਬਾਈਲ ਭੱਤਾ, ਆਵਾਜਾਈ ਭੱਤਾ ਅਤੇ ਸਿਟੀ ਕੰਪਨਸੇਟਰੀ ਭੱਤਾ (ਸੀ.ਸੀ.ਏ.) ਵਰਗੇ ਆਮ ਭੱਤਿਆਂ ਨੂੰ ਪਹਿਲੀ ਜੁਲਾਈ 2021 ਤੋਂ ਸੋਧੀਆਂ ਦਰਾਂ (2.59  ਗੁਣਾ 0.8) ਦੇ ਹਿਸਾਬ ਨਾਲ ਬਹਾਲ ਕਰਨ ਦੇ ਨਾਲ ਹੀ ਕੈਬਨਿਟ ਦੇ ਫੈਸਲੇ ਅਨੁਸਾਰ ਸਾਰੇ ਜਾਰੀ ਭੱਤੇ ਨਾ ਸਿਰਫ ਬਰਕਰਾਰ ਰੱਖੇ ਗਏ ਹਨ, ਬਲਕਿ ਪਹਿਲਾਂ ਨਾਲੋਂ ਦੁੱਗਣੇ ਕਰ ਦਿੱਤੇ ਗਏ ਹਨ ਜਿੰਨੇ ਪਹਿਲਾਂ ਮਿਲਦੇ ਸਨ।

ਮੰਤਰੀ ਮੰਡਲ ਨੇ ਡਾਕਟਰਾਂ ਨੂੰ ਸੋਧੀ ਬੇਸਿਕ ਪੇਅ ਦੇ 20 ਫੀਸਦੀ ਦੇ ਹਿਸਾਬ ਨਾਲ ਮਿਲਣਯੋਗ ਗੈਰ ਪ੍ਰੈਕਟਿਸ ਭੱਤਾ (ਐਨ.ਪੀ.ਏ.) ਨੂੰ ਤਨਖਾਹ ਦਾ ਹਿੱਸਾ ਮੰਨਣ ਅਤੇ ਕਰਮਚਾਰੀਆਂ ਲਈ ਸਕੱਤਰੇਤ ਤਨਖਾਹ (ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ) ਨੂੰ ਪਹਿਲੀ ਜੁਲਾਈ 2021 ਤੋਂ ਦੁੱਗਣਾ ਕਰਨ ਅਤੇ ਤਖ਼ਖਾਹ ਦਾ ਹਿੱਸਾ ਮੰਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਨੈਸ਼ਨਲ ਪੈਨਸ਼ਨ ਸਕੀਮ ਅਧੀਨ ਆਉਣ ਵਾਲੇ ਕਰਮਚਾਰੀਆਂ ਨੂੰ ਹੁਣ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਦੇ ਅਧੀਨ ਕਵਰ ਕੀਤਾ ਗਿਆ ਹੈ ਜਿਸ ਵਿੱਚ 5 ਮਈ 2009 ਦੇ ਪਰਿਵਾਰਕ ਪੈਨਸ਼ਨ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਇਆ ਗਿਆ ਹੈ ਤਾਂ ਜੋ 4 ਸਤੰਬਰ 2019 ਦੇ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਵਾਜਬ ਤਬਦੀਲੀਆਂ ਕਰਕੇ ਪੰਜਾਬ ਸਿਵਲ ਸੇਵਾਵਾਂ ਨਿਯਮ ਭਾਗ-2 ਦੇ ਤਹਿਤ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਸੂਬੇ ਦੇ ਕਰਮਚਾਰੀਆਂ ‘ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ਉਤੇ ਲਾਗੂ ਕੀਤਾ ਜਾਵੇ।

ਕੈਬਨਿਟ ਨੇ ਇਕ ਹੋਰ ਫੈਸਲੇ ਰਾਹੀਂ ਕਰਮਚਾਰੀਆਂ ਦੀ ਪਰਖ ਕਾਲ ਸਮੇਂ ਦੀ ਸੇਵਾ ਨੂੰ ਏ.ਸੀ.ਪੀ. ਦੇ ਮੰਤਵ ਲਈ ਗਿਣਿਆ ਜਾਵੇ ਜਿਵੇਂ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅਜਿਹਾ ਪਹਿਲਾ ਹੀ ਕੀਤਾ ਜਾ ਰਿਹਾ ਹੈ।

Tags: employeesgift to governmentpunjab cabinetRs 1500 crore
Share201Tweet126Share50

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026
Load More

Recent News

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.