ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਪੈਣ ਨਾਲ ਕੁਦਰਤ ਦੀ ਮਾਰ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।ਇਸ ਵਾਰ ਕਣਕ ਦਾ ਝਾੜ ਘੱਟਣ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ।ਇਸ ਦੇ ਚਲਦਿਆਂ ਬਠਿੰਡਾ ਦੇ ਪਿੰਡ ਬਾਜਕ ਦੇ ਕਿਸਾਨ ਰਮਨਦੀਪ ਸਿੰਘ ਦੀ ਕਣਕ ਦਾ ਝਾੜ ਘੱਟਣ ਕਾਰਨ ਜ਼ਹਿਰੀਲੀ ਦਵਾਈ ਪੀ ਕੀ ਖੁਦਕੁਸ਼ੀ ਕਰ ਲਈ ਹੈ।ਕਿਸਾਨ ਰਮਨਦੀਪ ਸੋਲਾਂ ਕਿੱਲੇ ਜ਼ਮੀਨ ਠੇਕੇ ਤੇ ਲੈ ਕੇ ਵਾਹੀ ਕਰਦਾ ਸੀ।
ਪਰ ਇਸ ਵਾਰ ਕਣਕ ਦਾ ਝਾੜ ਮੋਸਮ ਦੀ ਮਾਰ ਕਾਰਨ ਕਾਫੀ ਘੱਟ ਗਿਆ ਜਿਸ ਕਾਰਨ ਅਕਸਰ ਹੀ ਰਮਨਦੀਪ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸ ਵਲੋਂ ਜ਼ਹਿਰੀਲੀ ਵਸਤੂ ਪੀ ਕੇ ਖੁਦਕੁਸ਼ੀ ਕਰ ਲਈ ਗਈ।ਰਮਨਦੀਪ ਸਿੰਘ ਆਪਣੇ ਦੋ ਛੋਟੇ ਛੋਟੇ ਬੱਚਿਆਂ ਅਤੇ ਪਤਨੀ ਨੂੰ ਪਿੱਛੇ ਛੱਡ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦੇ ਹੋਏ ਬੱਚਿਆਂ ਨੂੰ ਆਰਥਿਕ ਮੱਦਦ ਦੇਣ ਦੀ ਅਪੀਲ ਕੀਤੀ ਹੈ।ਜ਼ਿਕਰਯੋਗ ਹੈ ਕਿ ਇਸ ਵਾਰ ਮੌਸਮ ਦੀ ਮਾਰ ਪੈਣ ਕਾਰਨ ਕਣਕ ਦਾ ਝਾੜ ਪ੍ਰਤੀ ਏਕੜ ਦੱਸ ਤੋਂ ਪੰਦਰਾਂ ਮਣ ਘਟਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਠੇਕੇ ਤੇ ਵਾਹੀ ਕਰਨ ਵਾਲੇ ਕਿਸਾਨਾਂ ਨੂੰ ਇਸਦਾ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ।