ਰੂਸ ਨੇ ਯੂਕਰੇਨ ਦੇ ਕ੍ਰੇਮੇਨਚੁਕ ਸ਼ਹਿਰ ਦੇ ਇੱਕ ਸ਼ਾਪਿੰਗ ਮਾਲ ‘ਤੇ ਮਿਜ਼ਾਈਲ ਦਾਗੀ ਹੈ। ਇਸ ਹਮਲੇ ‘ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 59 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਜਦੋਂ ਹਮਲਾ ਹੋਇਆ ਤਾਂ ਮਾਲ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਮੌਜੂਦ ਸਨ।ਮੰਗਲਵਾਰ ਸਵੇਰੇ ਯੂਕਰੇਨ ਦੇ ਐਮਰਜੈਂਸੀ ਸੇਵਾਵਾਂ ਦੇ ਮੁਖੀ ਨੇ ਹਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 25 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਰੂਸੀ ਫੌਜ ਲਿਸੀਚੇਂਸਕ ਸ਼ਹਿਰ ਦੇ ਨੇੜੇ ਪਹੁੰਚ ਗਈ
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਮੰਗਲਵਾਰ ਨੂੰ 123ਵੇਂ ਦਿਨ ਵੀ ਜਾਰੀ ਰਹੀ। ਯੂਕਰੇਨ ਦੇ ਅਧਿਕਾਰੀਆਂ ਨੇ ਲਿਸੀਚੇਂਸਕ ਦੇ ਲੋਕਾਂ ਨੂੰ ਆਪਣੇ ਘਰ ਛੱਡਣ ਅਤੇ ਸੁਰੱਖਿਅਤ ਸਥਾਨ ‘ਤੇ ਜਾਣ ਦੀ ਅਪੀਲ ਕੀਤੀ ਹੈ, ਕਿਉਂਕਿ ਰੂਸੀ ਫੌਜਾਂ ਬਹੁਤ ਨੇੜੇ ਆ ਗਈਆਂ ਹਨ। ਹਾਲਾਂਕਿ ਇਸ ਨੂੰ ਲੈ ਕੇ ਲੋਕਾਂ ‘ਚ ਗੁੱਸਾ ਹੈ।
ਪੋਲੈਂਡ ਵਿੱਚ ਰੂਸੀ ਤਬਾਹ ਕੀਤੇ ਟੈਂਕਾਂ ਦੀ ਪ੍ਰਦਰਸ਼ਨੀ
ਯੂਕਰੇਨ ਨੇ ਪੋਲੈਂਡ ਦੇ ਵਾਰਸਾ ਸ਼ਹਿਰ ਵਿੱਚ ਰੂਸੀ ਤਬਾਹ ਕੀਤੇ ਟੈਂਕਾਂ ਅਤੇ ਬਖਤਰਬੰਦ ਵਾਹਨਾਂ ਦੀ ਇੱਕ ਪ੍ਰਦਰਸ਼ਨੀ ਲਗਾਈ ਹੈ। ਇਹ ਟੈਂਕ ਅਤੇ ਵਾਹਨ ਕੀਵ ਸਮੇਤ ਯੂਕਰੇਨ ਵਿੱਚ ਤਬਾਹੀ ਮਚਾ ਰਹੇ ਸਨ, ਜਿਨ੍ਹਾਂ ਨੂੰ ਯੂਕਰੇਨ ਦੀ ਫੌਜ ਨੇ ਤਬਾਹ ਕਰ ਦਿੱਤਾ ਸੀ। ਹੁਣ ਇਨ੍ਹਾਂ ਨੂੰ ਪੋਲੈਂਡ ਦੇ ਨਾਲ-ਨਾਲ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਪ੍ਰਦਰਸ਼ਨੀ ਲਈ ਲਿਜਾਇਆ ਜਾਣਾ ਹੈ।