ਗੁਲਾਬੀ ਸੁੰਡੀ ਦੇ ਹਮਲੇ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਲੈ ਕੇ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਕਿਸਾਨਾਂ ਨੂੰ 16 ਕਰੋੜ ਦੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਗਿਆ ਹੈ।ਮਾਲ ਮੰਤਰੀ ਅਰੁਣਾ ਚੌਧਰੀ ਅਤੇ ਖੇਤੀ ਮੰਤਰੀ ਰਣਦੀਪ ਨਾਭਾ ਨੇ ਪ੍ਰੈੱਸ ਕਾਨਫ੍ਰੰਸ ਕਰਕੇ ਮੁਆਵਜ਼ੇ ਦਾ ਐਲਾਨ ਕੀਤਾ।ਅਰੁਣਾ ਚੌਧਰੀ ਨੇ ਕਿਹਾ ਕਿ ਮਾਨਸਾ, ਸੰਗਰੂਰ, ਬਠਿੰਡਾ ਆਦਿ ‘ਚ ਨੁਕਸਾਨ ਵੱਧ ਹੋਇਆ ਸੀ।ਤਿੰਨ ਸਲੈਬ ‘ਚ ਮੁਆਵਜ਼ਾ ਤੈਅ ਕੀਤਾ ਗਿਆ ਹੈ।ਜਿਸ ‘ਚ 26 ਤੋਂ 32 ਫੀਸਦੀ ਨੁਕਸਾਨ ‘ਚ 2000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।33 ਤੋਂ 75 ਫੀਸਦੀ ‘ਚ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫੀਸਦੀ ‘ਚ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।ਭਲਕੇ ਹੀ ਕਿਸਾਨਾਂ ਦੇ ਖਾਤਿਆਂ ‘ਚ ਕੀਤੀ ਜਾਵੇਗੀ ਇਹ ਰਾਸ਼ੀ ਟਰਾਂਸਫਰ।