ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਨਾਮਜ਼ਦ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ।
ਉਨਾਂ੍ਹ ਨੇ ਕਿਹਾ ਕਿ ਮੈਂ ਆਪਣੇ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਪੀਲੀਆਂ ਚੁੰਨੀਆਂ ਲੈ ਕੇ ਆਉਣ।ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ‘ਚ ਰੰਗਾਂਗੇ।
ਦੱਸਣਯੋਗ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।ਸਹੁੰ ਚੁੱਕ ਸਮਾਰੋਹ 16 ਮਾਰਚ ਦੁਪਹਿਰ 12 ਵੱਜ ਕੇ 30 ਮਿੰਟ ‘ਤੇ ਨਵਾਂਸ਼ਹਿਰ ਜ਼ਿਲ੍ਹਾ ‘ਚ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਹੋਵੇਗਾ।







