Special Operation Medal: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘ਕੇਂਦਰੀ ਗ੍ਰਹਿ ਮੰਤਰੀ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ਮੈਡਲ-2022’ (Special Operation Medal) ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਮੈਡਲ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਵਿਚੋਂ IPS ਪ੍ਰਮੋਦ ਬਾਨ ਤੇ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ 16 ਪੰਜਾਬ ਪੁਲਿਸ ‘ਚ ਸੇਵਾਵਾਂ ਦੇ ਰਹੇ ਹਨ। ਇਸ ਹਫ਼ਤੇ ਦੀ ਸ਼ੁਰੂਆਤ ‘ਚ ਗ੍ਰਹਿ ਮੰਤਰਾਲੇ ਦੀ ਪੁਲਿਸ ਡਵੀਜ਼ਨ-1 ਨੇ ਇਕ ਆਦੇਸ਼ ਵੀ ਜਾਰੀ ਕੀਤਾ ਸੀ।
ਦੱਸ ਦਈਏ ਕਿ ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ, ਜੋ ਕਿ ਸਰਦਾਰ ਪਟੇਲ ਜੀ ਦੀ ਜਯੰਤੀ ‘ਤੇ ਮਨਾਇਆ ਜਾਂਦਾ ਹੈ। ਪਟੇਲ ਜੀ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਪੂਰੇ ਦੇਸ਼ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਦਾ ਕੰਮ ਕੀਤਾ ਅਤੇ ਇੱਕ ਆਧੁਨਿਕ ਭਾਰਤ ਦੀ ਨੀਂਹ ਰੱਖੀ ਅਤੇ ਅੱਜ ਉਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਲਿਜਾਣ ਲਈ ਕੰਮ ਕਰ ਰਹੇ ਹਨ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ , ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: Punjab Ministers: ਬਲਕੌਰ ਸਿੱਧੂ ਦੇ ਦੇਸ਼ ਛੱਡਣ ‘ਤੇ ਬੋਲੇ ਪੰਜਾਬ ਕੈਬਿਨਟ ਮੰਤਰੀ, ਚੀਮਾ ਨੇ ਘੇਰੀ ਭਾਜਪਾ ਸਰਕਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h