ਮੰਗਲਵਾਰ, ਅਗਸਤ 12, 2025 08:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, ਤਸਕਰਾਂ ਦੀਆਂ 26.72 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Punjab Police: ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Punjab Police against Drug: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲ੍ਹੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲ੍ਹੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

[LIVE] IGP Headquarters Sukhchain Singh Gill addressing a Press Conference
https://t.co/hoWjNXJfQE

— Government of Punjab (@PunjabGovtIndia) July 17, 2023

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ।

5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਇਸੇ ਤਰ੍ਹਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Action against DrugsAGTFExplosivesgaurav yadavNDPS Casespro punjab tvPunjab CMPunjab DGPpunjab newspunjab policepunjabi newsSukhchain Singh Gill
Share214Tweet134Share54

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.