Punjab News: ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
Chief Minister @BhagwantMann has approved projects worth ₹165.53 crore for the supply of clean drinking water in the villages of Punjab. Water Supply and Sanitation Minister Bram Shanker Jimpa divulged the details. pic.twitter.com/iMQpbC7wz4
— Government of Punjab (@PunjabGovtIndia) August 7, 2023
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h