ਸ਼ੁੱਕਰਵਾਰ, ਅਗਸਤ 8, 2025 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ 17 ਸਰਕਾਰੀ ਸਕੂਲਾਂ ਦਾ ਨਾਂ ਬਦਲਿਆ ਗਿਆ: ਸਿੱਖਿਆ ਮੰਤਰੀ

by propunjabtv
ਜੁਲਾਈ 2, 2021
in ਦੇਸ਼
0

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

 

Tags: nameschoolsVijay Inder Singla
Share204Tweet128Share51

Related Posts

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਰੱਖੜੀ ਦੇ ਤਿਉਹਾਰ ‘ਤੇ ਮਹਿਲਾਵਾਂ ਨੂੰ ਪ੍ਰਸ਼ਾਸ਼ਨ ਨੇ ਦਿੱਤਾ ਵੱਡਾ ਤੋਹਫ਼ਾ, ਜਾਣੋ ਪੂਰੀ ਖਬਰ

ਅਗਸਤ 7, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.