ਨੇਪਾਲ ਦੇ ਅਛਾਮ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰ ਤੋਂ ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਰਾਤ ਨੂੰ ਜ਼ਮੀਨ ਖ਼ਿਸਕਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 5 ਲਾਪਤਾ ਹੋ ਗਏ। ਇਕ ਸਥਾਨਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰਤ ਸੂਤਰਾਂ ਅਨੁਸਾਰ ਕੱਲ੍ਹ ਸਵੇਰ ਤੋਂ ਜ਼ਿਲ੍ਹੇ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਤ ਸਮੇਂ ਜ਼ਮੀਨ ਖ਼ਿਸਕ ਗਈ।
ਇਸ ਦੌਰਾਨ ਪੱਛਮੀ ਨੇਪਾਲ ਵਿੱਚ ਜ਼ਿਲ੍ਹੇ ਦੇ ਤਿੰਨ ਵੱਖ-ਵੱਖ ਹਿੱਸਿਆਂ ਵਿੱਚ ਜ਼ਮੀਨ ਖ਼ਿਸਕਣ ਕਾਰਨ ਕੁਝ ਘਰ ਇਸ ਦੀ ਲਪੇਟ ਵਿਚ ਆ ਗਏ। ਇੱਕ ਜ਼ਿਲ੍ਹਾ ਅਧਿਕਾਰੀ ਮਿਨ ਰਾਜ ਆਚਾਰੀਆ ਨੇ ਦੱਸਿਆ ਕਿ ਬਚਾਅ ਟੀਮਾਂ ਨੇ ਮੌਕੇ ਤੋਂ 17 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ 11 ਜ਼ਖ਼ਮੀਆਂ ਨੂੰ ਬਚਾਇਆ ਹੈ। 5 ਲਾਪਤਾ ਲੋਕਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- “ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ”, ਚਮਤਕਾਰੀ ਢੰਗ ਨਾਲ ਬਚਿਆ ਮੁਸਾਫਿਰ, ਹੈਰਾਨ ਕਰਨ ਵਾਲਾ ਵੀਡੀਓ
ਉਨ੍ਹਾਂ ਕਿਹਾ ਕਿ ਬਚਾਅ ਕਾਰਜ ਲਈ ਫ਼ੌਜ ਅਤੇ ਪੁਲਸ ਤਾਇਨਾਤ ਕੀਤੀ ਗਈ ਹੈ। ਅਚਾਰੀਆ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਗੁਆਂਢੀ ਸੂਬੇ ਵਿੱਚ ਲਿਜਾਇਆ ਗਿਆ ਹੈ। ਹਿਮਾਲੀਅਨ ਦੇਸ਼ ਹੋਣ ਦੇ ਨਾਤੇ ਨੇਪਾਲ ਵਿਚ ਮਾਨਸੂਨ ਦੌਰਾਨ ਜ਼ਮੀਨ ਖ਼ਿਸਕਣ ਅਤੇ ਅਚਾਨਕ ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।