ਬੁੱਧਵਾਰ, ਅਗਸਤ 26, 2026 03:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ 18+ ਵਾਲਿਆ ਨੂੰ ਮਿਲੇਗੀ ਮੁਫ਼ਤ ਵੈਕਸੀਨ: ਮੋਦੀ

by propunjabtv
ਜੂਨ 8, 2021
in ਦੇਸ਼
0

ਨਵੀਂ ਦਿੱਲੀ, 8 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ  21 ਜੂਨ ਤੋਂ 18+ ਲਈ ਵੈਕਸੀਨ ਨੂੰ ਲੈਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ‘ਚ 18 ਤੋਂ 44 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਲਈ ਰਾਜਾਂ ਨੂੰ ਟੀਕਾ ਮੁਫ਼ਤ ’ਚ ਮੁਹੱਈਆ ਕਰਵਾਇਆ ਜਾਵੇਗਾ ਅਤੇ ਅਗਲੇ ਦੋ ਹਫਤਿਆਂ ਅੰਦਰ ਇਸ ਨਾਲ ਸਬੰਧਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ’ਚ ਦੇਸ਼ ਭਰ ਅੰਦਰ ਕਰੋਨਾ ਰੋਕੂ ਟੀਕਿਆਂ ਦੀ ਸਪਲਾਈ ਤੇਜ਼ ਕਰ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਨੇ ਵੈਕਸੀਨ ਨਿਰਮਾਤਾਵਾਂ ਤੋਂ 75 ਫੀਸਦ ਖੁਰਾਕਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ ਜਿਸ ’ਚ ਰਾਜਾਂ ਦੇ ਕੋਟੇ ਦਾ 25 ਫੀਸਦ ਹਿੱਸਾ ਵੀ ਸ਼ਾਮਲ ਹੈ ਅਤੇ ਇਹ ਖੁਰਾਕਾਂ ਰਾਜ ਸਰਕਾਰਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਦੇ ਹਸਪਤਾਲ 25 ਫੀਸਦ ਟੀਕੇ ਖਰੀਦ ਸਕਦੇ ਹਨ ਪਰ ਉਨ੍ਹਾਂ ਨੂੰ ਇਹ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਖਰੀਦਣਾ ਪਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਕੇਸ ਘਟਣ ਦੇ ਮੱਦੇਨਜ਼ਰ ਪਾਬੰਦੀਆਂ ’ਚ ਢਿੱਲ ਦੇਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਪਰ ਟੀਕਾਕਰਨ ਕਰੋਨਾਵਾਇਰਸ ਖ਼ਿਲਾਫ਼ ਇੱਕ ਰੱਖਿਆ ਕਵਚ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਦਵਾਈਆਂ ਬਣਾਉਣ ਵਾਲੀਆਂ ਸੱਤ ਕੰਪਨੀਆ ਵੈਕਸੀਨ ਦਾ ਉਤਪਾਦਨ ਕਰ ਰਹੀਆਂ ਹਨ ਅਤੇ ਤਿੰਨ ਵੈਕਸੀਨਾਂ ਦੇ ਟਰਾਇਲ ਆਖਰੀ ਗੇੜ ’ਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਮੁਲਕਾਂ ਦੀਆਂ ਕੰਪਨੀਆਂ ਤੋਂ ਵੀ ਟੀਕਿਆਂ ਦੀ ਖਰੀਦ ਦੀ ਪ੍ਰਕਿਰਿਆ ਚੱਲ ਰਹੀ ਹੈ। ਸਿਹਤ ਮਾਹਿਰਾਂ ਵੱਲੋਂ ਕਰੋਨਾਵਾਇਰਸ ਦੇ ਬੱਚਿਆਂ ’ਤੇ ਪੈਣ ਵਾਲੇ ਪ੍ਰਭਾਵ ਦੇ ਖਦਸ਼ੇ ਬਾਰੇ ਉਨ੍ਹਾਂ ਕਿਹਾ ਕਿ ਇਸ ਦਿਸ਼ਾ ’ਚ ਦੋ ਵੈਕਸੀਨਾਂ ਦੇ ਟਰਾਇਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨੱਕ ’ਚ ਸਪਰੇਅ ਕੀਤੀ ਜਾਣ ਵਾਲੀ ਵੈਕਸੀਨ ’ਤੇ ਖੋਜ ਜਾਰੀ ਹੈ ਅਤੇ ਜੇਕਰ ਇਹ ਖੋਜ ਕਾਮਯਾਬ ਰਹਿੰਦੀ ਹੈ ਤਾਂ ਭਾਰਤ ’ਚ ਟੀਕਾਕਰਨ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਭਾਰਤ ਨੇ ਘੱਟ ਸਮੇਂ ਅੰਦਰ ਦੋ ਸਵਦੇਸ਼ੀ ਟੀਕੇ ਬਣਾ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਅਤੇ 23 ਕਰੋੜ ਤੋਂ ਵੱਧ ਖੁਰਾਕਾਂ ਹੁਣ ਤੱਕ ਲਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਕੋਸ਼ਿਸ਼ਾਂ ਜਾਰੀ ਹਨ ਤੇ ਜ਼ਰੂਰੀ ਮੈਡੀਕਲ ਸਪਲਾਈ ਦਾ ਉਤਪਾਦਨ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵੱਖ ਵੱਖ ਮੁਹਾਜ਼ਾਂ ’ਤੇ ਮਹਾਮਾਰੀ ਨਾਲ ਜੂਝ ਰਿਹਾ ਹੈ ਅਤੇ ਦੇਸ਼ ਭਰ ’ਚ ਨਵਾਂ ਸਿਹਤ ਢਾਂਚਾ ਉਸਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੌਰਾਨ ਭਾਰਤ ਨੇ ਬਹੁਤ ਦੁੱਖ ਝੱਲੇ ਹਨ ਅਤੇ ਕਈ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ। ਉਨ੍ਹਾਂ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। -ਪੀਟੀਆਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਦੇਸ਼ ਦੇ 80 ਕਰੋੜ ਲੋੜਵੰਦਾਂ ਨੂੰ ਦੀਵਾਲੀ ਤੱਕ ਮੁਫ਼ਤ ਅੰਨ ਮੁਹੱਈਆ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਗਰੀਬਾਂ ਤੇ ਲੋੜਵੰਦਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ, ‘ਸਰਕਾਰ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਹੁਣ ਦੀਵਾਲੀ ਤੱਕ ਵਧਾ ਦਿੱਤੀ ਗਈ ਹੈ। ਹੁਣ ਨਵੰਬਰ ਮਹੀਨੇ ਤੱਕ ਦੇਸ਼ ਦੇ 80 ਕਰੋੜ ਤੋਂ ਵੱਧ ਨਾਗਰਿਕਾਂ ਨੂੰ ਨਿਰਧਾਰਤ ਮਾਤਰਾ ਤੱਕ ਅਨਾਜ ਮੁਫ਼ਤ ਦਿੱਤਾ ਜਾਵੇਗਾ।’

Tags: 18+free vaccinepm modivaccine
Share200Tweet125Share50

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.