ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਜੂਨ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਏਗੀ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਦੱਸਣਯੋਗ ਹੈ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪੰਜਾਬ ਸਰਕਾਰ ਆਪਣੇ ਕਲੇਸ਼ ਖਤਮ ਕਰਨ ਲਈ ਮੀਟਿੰਗਾਂ ਕਰ ਰਹੀ ਹੈ ਅਤੇ ਆਪਣੇ ਗੁੱਸੇ ਹੋਏ ਮੰਤਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉੱਥੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ 18 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਹੈ।ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਗੱਲਬਾਤ ਹੋਵੇਗੀ।