ਪੰਜਾਬ ‘ਚ ਸਕੂਲ ਖੁੱਲਿ੍ਹਆਂ ਨੂੰ ਅਜੇ ਕੁਝ ਹੀ ਦਿਨ ਹੋਏ ਸਨ ਕਿ ਸਕੂਲਾਂ ‘ਤੇ ਮੁੜ ਤੋਂ ਕੋਰੋਨਾ ਦਾ ਖਤਰਾ ਮੰਡਰਾਉਣਾ ਸ਼ੁਰੂ ਹੋ ਗਿਆ।ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਦੋ ਸਕੂਲਾਂ ‘ਚ ਕਾਫੀ ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ, ਬੱਚਿਆਂ ਦੇ ਨਾਲ ਨਾਲ ਮਾਪੇ ਵੀ ਪ੍ਰੇਸ਼ਾਨ ਹਨ।ਇਸ ਨੂੰ ਧਿਆਨ ‘ਚ ਰੱਖਦੇ ਹੋਏ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ ਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾ ਲਗਾਇਆ ਜਾਵੇਗਾ।
ਇਸ ‘ਚ ਵਿਦਿਆਰਥੀਆਂ ਦੇ ਕੋਵਿਡ-19 ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ ‘ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ।ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।