ਕੇਰਲਾ ਵਿੱਚ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਕਰਵਾਏ ਗਏ ਨੈਸ਼ਨਲ ਮੁਕਾਬਲਿਆਂ ਵਿਚ ਜਿਲ੍ਹੇ ਗੁਰਦਾਸਪੁਰ ਦੇ ਪਿੰਡ ਤੁਗਲਵਾਲ ਦੀ ਰਹਿਣ ਵਾਲੀ ਇਕ ਧੀ ਨੇ ਨੈਸ਼ਨਲ ਸ਼ੂਟਿੰਗ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਅਪਣੀ ਵੱਖਰੀ ਪਹਿਚਾਣ ਬਣਾਈ ਹੈ ਅੱਤੇ ਇਹ ਬੇਟੀ ਮਾਝੇ ‘ਚੋਂ ਸਭ ਤੋਂ ਘੱਟ ਉਮਰ ਦੀ ਨੈਸ਼ਨਲ ਸ਼ੂਟਰ ਬਣੀ ਹੈ।
ਨੌਵੀਂ ਜਮਾਤ ਦੀ ਵਿਦਿਆਰਥਣ ਅਨਹਦ ਕੌਰ ਨੇ ਬਹੁਤ ਹੀ ਘੱਟ ਸਮੇਂ ਵਿਚ ਮਿਹਨਤ ਤੇ ਲਗਨ ਸਦਕਾ ਆਪਣਾ ਨਾਂ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਵਿਚ ਦਰਜ ਕਰਵਾਇਆ ਹੈ। ਸਕੂਲ ਪ੍ਰਬੰਧਕ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਅਨਹਦ ਕੌਰ ਨੇ ਸਿਰਫ਼ ਚਾਰ ਮਹੀਨੇ ਦੇ ਸਮੇਂ ਵਿਚ ਇਹ ਮੁਕਾਮ ਹਾਸਲ ਕੀਤਾ ਹੈ। ਉਨਾਂ ਦੱਸਿਆ ਕਿ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿਖੇ ਮਿਤੀ 3 ਤੋਂ 9 ਦਸੰਬਰ ਤਕ ਕਰਵਾਏ ਗਏ ਲੜਕੀਆਂ ਦੇ 10 ਮੀਟਰ ਇੰਡੋਰ ਓਪਨ-ਮੁਕਾਬਲਿਆਂ ਵਿਚ ਅਨਹਦ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅਨਹਦ ਕੌਰ ਨੇ ਦੱਸਿਆ ਕਿ ਸਕੂਲ ਵਿਖੇ ਬਣਾਈ ਮਹਾਰਾਜਾ ਦਲੀਪ ਸਿੰਘ ਇਨਡੋਰ 10 ਮੀਟਰ ਸ਼ੂਟਿੰਗ ਰੇਂਜ ਕਰਕੇ ਹੀ ਉਸ ਦਾ ਰੁਝਾਨ ਵਧਿਆ ਅੱਤੇ ਉਸ ਨੇ ਪ੍ਰੇਕਟਿਸ ਕਰਨੀ ਸ਼ੁਰੂ ਕੀਤੀ ਅੱਤੇ ਨੈਸ਼ਨਲ ਸ਼ੂਟਿੰਗ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਅਪਣੀ ਵੱਖਰੀ ਪਹਿਚਾਣ ਬਣਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h