ਪੰਜਾਬ ‘ਆਪ’ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ।ਦੱਸ ਦੇਈਏ ਕਿ ‘ਆਪ’ ਸਰਕਾਰ ਨੇ 184 ਆਗੂਆਂ ਅਤੇ ਉਨ੍ਹਾਂ ਦੇ ਕਾਕਿਆਂ ਗੰਨਮੈਨ ਵਾਪਸ ਲੈ ਲਏ ਹਨ।ਜਿਨ੍ਹਾਂ ‘ਚ ਜ਼ਿਆਦਾਤਰ ਕਾਂਗਰਸੀ ਅਤੇ ਅਕਾਲੀ ਆਗੂਆਂ ਦੇ ਨਾਮ ਹਨ।
ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਦੇ ਨਾਮ ਇਸ ਪ੍ਰਕਾਰ ਹਨ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਕੁਲਬੀਰ ਜ਼ੀਰਾ ਦੀ ਪਤਨੀ, ਬੀਬੀ ਜਗੀਰ ਕੌਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ ਆਦਿ ਤੋਂ ਇਲਾਵਾ ਕਈ ਨਾਮ ਸ਼ਾਮਿਲ ਹਨ।
ਦੱਸਣਯੋਗ ਹੈ ਕਿ ਇਸ ਲਿਸਟ ‘ਚ ਇਨ੍ਹਾਂ ਦੇ ਲੀਡਰਾਂ ਦੇ ਕਾਕਿਆਂ ਦੇ ਨਾਮ ਵੀ ਸ਼ਾਮਿਲ ਹਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਿਲ ਹੈ।ਇਸ ਤੋਂ ਇਲਾਵਾ ਸਾਬਕਾ ਵਿੱਤ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।