ਪੰਚਕੂਲਾ ਦੀ ਸੀਬੀਆਈ ਕੋਰਟ ਨੇ ਰਣਜੀਤ ਹੱਤਿਆਕਾਂਡ ਮਾਮਲੇ ‘ਚ ਸਜ਼ਾ ਦਾ ਐਲਾਨ ਕਰ ਦਿੱਤਾ ਹੈ।ਕੋਰਟ ਨੇ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਕ੍ਰਿਸ਼ਣ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਇਸ ਦੇ ਨਾਲ ਹੀ ਰਾਮ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।ਆਖਿਰਕਾਰ 19 ਸਾਲ ਬਾਅਦ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲ ਹੀ ਗਿਆ।
ਦੱਸਣਯੋਗ ਹੈ ਕਿ, 10 ਜੁਲਾਈ 2002 ‘ਚ ਕੁਰੂਕਸ਼ੇਤਰ ‘ਚ ਰਹਿਣ ਵਾਲੇ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਡੇਰਾ ਪ੍ਰਬੰਧਨ ਨੂੰ ਸ਼ੱਕ ਸੀ ਕਿ ਰਣਜੀਤ ਨੇ ਸਾਧਵੀ ਯੌਨ ਸ਼ੋਸਣ ਦੀ ਗੁਪਤ ਚਿੱਠੀ ਆਪਣੀ ਭੈਣ ਤੋਂ ਹੀ ਲਿਖਵਾਈ ਸੀ।ਰਣਜੀਤ ਦੇ ਬੇਟੇ ਜਗਸੀਰ ਸਿੰਘ ਨੇ 2003 ‘ਚ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।ਪੰਚਕੂਲਾ ਸਥਿਤ ਹਰਿਆਣਾ ਸਪੈਸ਼ਲ ਸੀਬੀਆਈ ਕੋਰਟ ਨੇ ਇਸ ਮਾਮਲੇ ‘ਚ ਗੁਰਮੀਤ ਰਾਮ ਰਹੀਮ,ਡੇਰਾ ਪ੍ਰਬੰਧਕ ਕ੍ਰਿਸ਼ਣ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਦੋਸ਼ੀ ਕਰਾਰ ਦਿੱਤਾ ਸੀ।