ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਆਪਣੇ ਪੈਰ ਰਸਾਰਣੇ ਸ਼ੁਰੂ ਕਰ ਦਿੱਤੇ ਹਨ। ਪੂਰੇ ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਇਸ ਨੂੰ ਰੋਕਥਾਮ ਲਾਉਣ ਤੇ ਇਸ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਵੀਆਂ ਗਾਈਡਲਾਇਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ‘ਚ ਮਾਸਕ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਇਹ ਫੈਸਲਾ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਲਿਆ ਹੈ। ਸਰਕਾਰੀ ਸਕੂਲਾਂ ਤੇ ਕਾਲਜ਼ਾਂ ਸਣੇ ਪ੍ਰਾਈਵੇਟ ਤੇ ਸਰਕਾਰੀ ਅਧਾਰਿਆਂ ‘ਚ ਮਾਸਕ ਪਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ ਤਾਂ ਕਿ ਹਲਾਤਾਂ ‘ਤੇ ਕਾਬੂ ਪਾਇਆ ਜਾ ਸਕੇ।