ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਕੇ 13 ਅਗਸਤ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਮਹੀਨੇ ਤੱਕ ਚੱਲਣ ਵਾਲੇ ਮੌਨਸੂਨ ਸੈਸ਼ਨ ਦੌਰਾਨ 20 ਮੀਟਿੰਗਾਂ ਹੋਣ ਦੀ ਸੰਭਾਵਨਾ ਹੈ।
ਸੰਸਦ ਦਾ ਮੌਨਸੂਨ ਸੈਸ਼ਨ ਆਮ ਤੌਰ ‘ਤੇ ਜੁਲਾਈ ਦੇ ਤੀਜੇ ਹਫ਼ਤੇ ਸ਼ੁਰੂ ਹੁੰਦਾ ਹੈ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਸਮਾਪਤ ਹੁੰਦਾ ਹੈ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਸੈਸ਼ਨ ਦੀ ਮਿਆਦ ਬਾਰੇ ਇੱਕ ਸਿਫਾਰਸ਼ ਕੀਤੀ ਹੈ।
ਸੂਤਰਾਂ ਨੇ ਕਿਹਾ ਕਿ ਕੋਵਿਡ ਨਾਲ ਸਬੰਧਤ ਸਾਰੇ ਪ੍ਰੋਟੋਕੋਲ ਸੰਸਦ ਦੇ ਕੰਪਲੈਕਸ ਦੇ ਅੰਦਰ ਸੈਸ਼ਨ ਦੌਰਾਨ ਲਾਗੂ ਹੋਣਗੇ, ਉਨ੍ਹਾਂ ਨੇ ਅੱਗੇ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਸੈਸ਼ਨ ਦੌਰਾਨ ਕੰਪਲੈਕਸ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਨੇ ਕੋਵਿਡ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਲਈ ਹੋਵੇ।