ਸ਼ੁੱਕਰਵਾਰ, ਮਈ 9, 2025 01:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਜੁਲਾਈ 10, 2024
in ਪੰਜਾਬ
0
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ
 
* ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ 
ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੀਂਗਾ ਪਾਲਕਾਂ ਦੀ ਸਹੂਲਤ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਖੇ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾਰੇ ਪਾਣੀ ਨਾਲ ਪ੍ਰਭਾਵਿਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਝੀਂਗਾ ਦੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 1315 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਝੀਂਗਾ ਦੀ ਖੇਤੀ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ।
ਜ਼ਿਕਰਯੋਗ ਹੈ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ 10 ਜੁਲਾਈ, 1957 ਨੂੰ ਭਾਰਤ ਵਿੱਚ ਪਹਿਲੀ ਵਾਰ ਕਾਰਪ ਮੱਛੀਆਂ ਦੇ ਪ੍ਰਜਨਨ ਰਾਹੀਂ ਭਾਰਤੀ ਮੱਛੀ ਪਾਲਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਸੀ।
Tags: aapgurmeet singh khudianlatest newspro punjab tvpunjab governmentpunjabi news
Share205Tweet128Share51

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.