ਮੰਗਲਵਾਰ, ਸਤੰਬਰ 9, 2025 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

1947 ਦੀ ਵੰਡ ਸਮੇਂ ਮਾਰੇ ਗਏ ਲੱਖਾਂ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

by Raminder Singh
ਅਗਸਤ 18, 2022
in Featured, ਧਰਮ
0

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ

ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਅਤੇ ਉਜਾੜੇ ਦਾ ਦਰਦ ਹੰਢਾਉਣ ਵਾਲੇ ਲੱਖਾਂ ਲੋਕਾਂ ਪ੍ਰਤੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸੰਸਦ ਵਿਚ ਸ਼ੋਕ ਮਤੇ ਪਾਸ ਕਰਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ 75ਵੀਂ ਵਰ੍ਹੇਗੰਢ ਮਨਾਉਂਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਉਜਾੜੇ ਦਾ ਸਿਤਮ ਹੰਢਾਉਣ ਵਾਲੇ ਲੋਕਾਂ ਨੂੰ ਪਾਰਲੀਮੈਂਟ ਅੰਦਰ ਯਾਦ ਕਰਦੀਆਂ ਅਤੇ ਆਪਣੇ ਆਪ ਸ਼ੋਕ ਮਤੇ ਲਿਆਉਂਦੀਆਂ, ਪਰ ਸਰਕਾਰਾਂ ਨੇ ਇਹ ਜ਼ਰੂਰੀ ਨਹੀਂ ਸਮਝਿਆ।

 

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ਼ੋਕ ਮਤੇ ਜ਼ਰੂਰ ਪਾਸ ਕਰਨੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ 1947 ਤੋਂ ਪਹਿਲਾਂ ਜਨਮ ਲੈਣ ਵਾਲੇ ਲੋਕਾਂ ਨੂੰ ਆਪਣੀ ਜਨਮ ਭੂਮੀ ਅਤੇ ਧਾਰਮਿਕ ਅਸਥਾਨਾਂ ’ਤੇ ਜਾਣ ਲਈ ਖੁੱਲ੍ਹਦਿਲੀ ਨਾਲ ਵੀਜਿਆਂ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ ਅਤੇ ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ। ਅੰਗਰੇਜ਼ਾਂ ਖਿਲਾਫ ਪੰਜਾਬ ਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਜਦੋਜਹਿਦ ਕੀਤੀ, ਆਪਣੀਆਂ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ। ਪਰੰਤੂ ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਤੋੜ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰੀਏ ਤਾਂ ਜਿਥੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਜਾਨਾਂ ਗਵਾਉਣੀਆਂ ਪਈਆਂ, ਉਥੇ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਘਰਾਂ ਅਤੇ ਪਾਵਨ ਗੁਰਧਾਮਾਂ ਨੂੰ ਵੀ ਛੱਡਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਇਹ ਦਰਦ ਅੱਜ ਵੀ ਜਿੰਦਾ ਹੈ ਅਤੇ ਉਹ ਜਿਥੇ ਆਪਣੀ ਜਨਮ ਭੂਮੀ ਵੇਖਣਾ ਚਾਹੁੰਦੇ ਹਨ, ਉਥੇ ਹੀ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਵੀ ਤਰਸਦੇ ਹਨ।

 

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਿਸ ਤਰ੍ਹਾਂ ਮੁਸਲਮਾਨਾਂ ਨੂੰ ਹੱਜ ਕਰਨ ਤੋਂ ਰੋਕਣਾ ਵੱਡਾ ਗੁਨਾਹ ਹੈ, ਇਸੇ ਤਰ੍ਹਾਂ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਵਿਚ ਰਹਿ ਗਏ ਹੋਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਲਈ ਸੰਜੀਦਗੀ ਨਾਲ ਵਿਚਾਰਨ ਦਾ ਮਸਲਾ ਹੈ ਅਤੇ ਸਰਕਾਰਾਂ ਨੂੰ ਹਰ ਧਰਮ ਦੇ ਲੋਕਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਵੀਜੇ ਦੇਣ ਦੀ ਖੁੱਲ੍ਹਦਿਲੀ ਵਿਖਾਉਣੀ ਚਾਹੀਦੀ ਹੈ।

ਇਸੇ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਵਰਤਮਾਨ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਮਾਹੌਲ ਬੇਹੱਦ ਚਿੰਤਾਜਨਕ ਹੈ। ਨਸ਼ਿਆਂ ਦਾ ਬੋਲਬਾਲਾ ਅਤੇ ਕੁਦਰਤ ਨਾਲ ਖਿਲਵਾੜ ਜਿਹੇ ਅਣਮਨੁੱਖੀ ਵਰਤਾਰੇ ਪੰਜਾਬ ਨੂੰ ਤਬਾਹੀ ਕੰਡੇ ਲੈ ਜਾ ਰਿਹੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਨਸਲਾਂ ਪ੍ਰਤੀ ਜ਼ੁੰਮੇਵਾਰੀ ਸਭ ਦਾ ਫ਼ਰਜ਼ ਹੈ ਅਤੇ ਧਰਮ ਤੇ ਸਮਾਜ ਵਿਰੋਧੀ ਵਰਤਾਰੇ ਠੀਕ ਨਹੀਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਆਸ਼ੇ ਅਨੁਸਾਰ ਜੀਵਨ ਜਾਚ ਨਿਰਧਾਰਤ ਕਰਨ, ਤਾਂ ਜੋ ਇਸ ਖਿੱਤੇ ਦੀ ਖੁਸ਼ਹਾਲੀ ਕਾਇਮ ਰਹੇ।

Tags: giani harpeet singhjathedar akal takhatpunjab sikhSikh News
Share200Tweet125Share50

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.