ਸ਼ਨੀਵਾਰ, ਮਈ 23, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ‘ਤੇ ਖਰਚੇ ਜਾਣਗੇ 1963 ਕਰੋੜ ਰੁਪਏ : ਬ੍ਰਮ ਸ਼ੰਕਰ ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਆਰੰਭੇ ਗਏ ਹਨ। ਇਨ੍ਹਾਂ ਵਿਚੋਂ 578 ਕਰੋੜ ਰੁਪਏ ਦੇ ਪ੍ਰੋਜੈਕਟ ਸਿਰਫ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ।

by Bharat Thapa
ਜਨਵਰੀ 16, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਆਰੰਭੇ ਗਏ ਹਨ। ਇਨ੍ਹਾਂ ਵਿਚੋਂ 578 ਕਰੋੜ ਰੁਪਏ ਦੇ ਪ੍ਰੋਜੈਕਟ ਸਿਰਫ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ। ਇਹ ਰਾਸ਼ੀ ਅਬੋਹਰ, ਬੱਲੂਆਣਾ ਅਤੇ ਖੂਹੀਆ ਸਰਵਰ ਖੇਤਰਾਂ ਵਿਚ ਖਰਚ ਕੀਤੀ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ।

ਜਿੰਪਾ ਨੇ ਕਿਹਾ ਕਿ ਪਿਛਲੇ ਹਫਤੇ ਉਨ੍ਹਾਂ ਭੋਪਾਲ ਵਿਖੇ ਕੌਮੀ ਕਾਨਫਰੰਸ ‘ਵਾਟਰ ਵਿਜ਼ਨ 2047’ ਵਿਚ ਹਿੱਸਾ ਲੈ ਕੇ ਸਰਹੱਦੀ ਜ਼ਿਲ੍ਹਿਆ ਵਿਚ ਪਾਣੀ ਦੀ ਮਾੜੀ ਕੁਆਲਿਟੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਸੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ‘ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ।

ਜਿੰਪਾ ਨੇ ਅੱਜ ਬੱਲੂਆਣਾ ਹਲਕੇ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਹਲਕੇ ਵਿਚ 40 ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ 4 ਕਰੋੜ ਰੁਪਏ ਨਾਲ ਬਣੀ ਇਕ ਪੇਂਡੂ ਜਲ ਸਪਲਾਈ ਸਕੀਮ ਨੂੰ ਲੋਕ ਸਮਰਪਿਤ ਕੀਤਾ। ਇਸੇ ਤਰ੍ਹਾਂ ਪਿੰਡ ਧਰਮ ਪੁਰਾ ਅਤੇ ਮਹਿਰਾਜਪੁਰਾ ਵਿਚ 9 ਕਰੋੜ ਨਾਲ ਬਣ ਰਹੇ ਵਾਟਰ ਵਰਕਸਾਂ ਨੂੰ ਵੀ ਲੋਕ ਸਮਰਪਿਤ ਕੀਤਾ। ਇਸ ਮੌਕੇ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਠੀਕ ਨਹੀਂ ਹੈ ਉਥੇ ਆਰ.ਓ. ਪਲਾਂਟ ਲਗਾਉਣ ਦੀਆਂ ਸੰਭਾਨਾਵਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਅੱਜ ਸ਼ੁਰੂ ਕੀਤੇ ਪ੍ਰੋਜੈਕਟ ਇਨ੍ਹਾਂ ਕੰਮਾਂ ਦਾ ਹੀ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਖਿਆਲ ਰੱਖ ਰਹੀ ਹੈ।

ਕਿਸਾਨਾਂ ਦੀ ਭਲਾਈ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਬਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2022-23 ਦੌਰਾਨ ਹੁਣ ਤੱਕ 125 ਕਰੋੜ ਰੁਪਏ ਦੇ ਕਰੀਬ ਰਕਮ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨਾਂ ਦੀ ਭਲਾਈ ਲਈ ਦਿੱਤਾ ਜਾ ਚੁੱਕਾ ਹੈ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1963 crore rupeesBram Shankar Jimpadrinking waterprojectspunjabspent
Share206Tweet129Share52

Related Posts

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.