ਹਰਿਆਣਾ ਦੇ ਭਿਵਾਨੀ ਵਿੱਚ ਮਾਈਨਿੰਗ ਖੇਤਰ ਦਾਦਮ ‘ਚ ਪਹਾੜ ਖਿਸਕਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਸੂਤਰਾਂ ਮੁਤਾਬਕ ਇਸ ਦਰਦਨਾਕ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਮਲਬੇ ਹੇਠ 15-20 ਲੋਕ ਅਤੇ 10 ਵਾਹਨ ਦੱਬੇ ਹੋਏ ਹਨ। ਅਜੇ ਤੱਕ ਮੌਤਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
Haryana Agriculture Minister JP Dalal reaches the spot of landslide
Some people have died. I cannot provide the exact figures as of now. A team of doctors has arrived. We will try to save as many people as possible: JP Dalal pic.twitter.com/PGbxZiucH4
— ANI (@ANI) January 1, 2022
ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਕਿ ਕੁਝ ਲੋਕਾਂ ਦੀ ਮੌਤ ਹੋ ਗਈ ਹੈ ਪਰ ਮੈਂ ਫਿਲਹਾਲ ਸਹੀ ਅੰਕੜੇ ਨਹੀਂ ਦੇ ਸਕਦਾ। ਡਾਕਟਰਾਂ ਦੀ ਟੀਮ ਪਹੁੰਚ ਗਈ ਹੈ। ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਕੁਝ ਜ਼ਖ਼ਮੀਆਂ ਨੂੰ ਹਿਸਾਰ ਲਿਜਾਇਆ ਜਾ ਰਿਹਾ ਹੈ। ਫਿਲਹਾਲ ਪਹਾੜ ਖਿਸਕਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।