ਫੌਜ ਵਿੱਚ ਚਾਰ ਸਾਲ ਦੀ ਥੋੜ੍ਹੇ ਸਮੇਂ ਦੀ ਸੇਵਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਵਿਰੋਧ ਪ੍ਰਦਰਸ਼ਨ ਹੋਏ। ਦਰਅਸਲ, ਵਿਦਿਆਰਥੀ ਇਸ ਸਕੀਮ ਤਹਿਤ ਪੈਨਸ਼ਨ ਖਤਮ ਕਰਨ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਇਸ ਗੱਲ ਦਾ ਵੀ ਵਿਰੋਧ ਕਰ ਰਹੇ ਹਨ ਕਿ ਅਗਨੀਵੀਰਾਂ ਦੀ ਵੱਧ ਤੋਂ ਵੱਧ ਉਮਰ ਸੀਮਾ ਸਿਰਫ਼ 21 ਸਾਲ ਹੈ। ਹੁਣ ਰੱਖਿਆ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਇਸ ਸਾਲ ਭਰਤੀ ਪ੍ਰਕਿਰਿਆ ਵਿੱਚ ਦੋ ਸਾਲ ਦੀ ਇੱਕ ਵਾਰ ਦੀ ਛੋਟ ਦਿੱਤੀ ਜਾਵੇਗੀ। ਯਾਨੀ ਉਮੀਦਵਾਰ ਇਸ ਸਾਲ 23 ਸਾਲ ਦੀ ਉਮਰ ਤੱਕ ਫਾਰਮ ਭਰ ਸਕਣਗੇ। ਕਿਉਂਕਿ ਕੇਂਦਰ ਸਰਕਾਰ ਵੱਲੋਂ 2 ਸਾਲਾਂ ਤੋਂ ਕੋਰੋਨਾ ਕਾਰਨ ਫੌਜ ‘ਚ ਕੋਈ ਭਰਤੀ ਨਹੀਂ ਹੋਈ।
ਦਰਅਸਲ, ਸਰਕਾਰ ਨੇ ਇਸ ਸਕੀਮ ਤਹਿਤ ਉਮੀਦਵਾਰਾਂ ਦੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਹੁਣ ਤੱਕ ਸਰਕਾਰ ਨੇ ਭਰਤੀ ਲਈ ਉਮਰ ਸਾਢੇ 17 ਸਾਲ ਤੋਂ 21 ਸਾਲ ਤੈਅ ਕੀਤੀ ਸੀ। ਹਾਲਾਂਕਿ ਸਰਕਾਰ ਨੇ ਉਮਰ ਦੀ ਇਹ ਸੀਮਾ ਸਿਰਫ ਇਸ ਸਾਲ ਲਈ ਹੀ ਵਧਾਈ ਹੈ। ਪਤਾ ਲੱਗਾ ਹੈ ਕਿ ਪਿਛਲੇ 2 ਸਾਲਾਂ ਤੋਂ ਫੌਜ ਵਿੱਚ ਕੋਈ ਭਰਤੀ ਨਹੀਂ ਹੋਈ ਸੀ। ਇਸ ਲਈ ਸਰਕਾਰ ਨੇ ਅਗਨੀਪਥ ਸਕੀਮ ਤਹਿਤ ਫੌਜ ‘ਚ ਭਰਤੀ ਦੀ ਤਿਆਰੀ ਕਰ ਰਹੇ 23 ਸਾਲ ਤੱਕ ਦੇ ਨੌਜਵਾਨਾਂ ਨੂੰ ਇਹ ਮੌਕਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਫੌਜ ਦੀ ਭਰਤੀ ਲਈ ਨਵੀਂ ਯੋਜਨਾ ਅਗਨੀਪਥ ਦੇ ਖ਼ਿਲਾਫ਼ ਕਈ ਰਾਜਾਂ ‘ਚ ਹਿੰਸਕ ਪ੍ਰਦਰਸ਼ਨ ਹੋਏ। ਫੌਜ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੇ ਰੇਲ ਗੱਡੀਆਂ ਨੂੰ ਅੱਗ ਲਾ ਦਿੱਤੀ, ਬੱਸਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਅਤੇ ਬਿਹਾਰ ਵਿੱਚ ਸੱਤਾਧਾਰੀ ਭਾਜਪਾ ਦੇ ਇਕ ਵਿਧਾਇਕ ਸਮੇਤ ਰਾਹਗੀਰਾਂ ‘ਤੇ ਪਥਰਾਅ ਕੀਤਾ। ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਇਹ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਬਿਹਾਰ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ 7 ਰਾਜਾਂ ‘ਚ ਇਸ ਯੋਜਨਾ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ।