ਹਰਿਆਣਾ ਵਿੱਚ ਪੁਲੀਸ ਨੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਵਿਚ, ਜਿਥੇ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ, ਉਥੇ ਸੁੰਯਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਦੋ ਘੰਟਿਆਂ ਦੇ ਸੜਕੀ ਜਾਮ ਦੇ ਸੱਦੇ ਤਹਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿਚ ਆਕੇ ਤਿਆਰੀ ਖਿੱਚ ਦਿੱਤੀ ਹੈ। ਵੱਖ ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ ਵਿਚ 12 ਵਜੇ ਤੋਂ ਲੈਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ, ਜਿਸ ਅਨੁਸਾਰ ਕਿਸਾਨ ਆਗੂਆਂ ਨੇ ਵਰਕਰਾਂ ਦੀ ਲਾਮਬੰਦੀ ਕਰਕੇ ਜਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੱਖ-ਵੱਖ ਰੂਪਾ ਵਿਚ ਦੱਸਿਆ ਕਿ ਪੁਲੀਸ ਤਸ਼ੱਦਦ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ, ਜਿਸ ਦੇ ਰੋਸ਼ ਵਜੋਂ ਇਹ ਜਾਮ ਲਾਇਆ ਜਾ ਰਿਹਾ ਹੈ।