ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ਤੋਂ ਨਵਜੋਤ ਸਿੰਘ ਸਿੱਧੂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।ਨਵਜੋਤ ਸਿੰਘ ਸਿੱਧੂ ਆਏ ਦਿਨ ਪੰਜਾਬ ਦੇ ਦੌਰੇ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ 20 ਦਿਨਾਂ ‘ਚ 4 ਵਾਰ ਜਲੰਧਰ ਦਾ ਦੌਰਾ ਕਰ ਚੁੱਕੇ ਹਨ।ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੋਗਾ ਵਿਖੇ ਵਰਕਰ ਮੀਟਿੰਗ ‘ਚ ਆਮ ਆਦਮੀ ਪਾਰਟੀ ‘ਤੇ ਆਪਣਾ ਗੁੱਸਾ ਕੱਢਿਆ ਹੈ।ਸਿੱਧੂ ਨੇ ਕਿਹਾ ਕਿ ‘ਆਪ’ ਦਾ ਕਹਿਣਾ ਹੈ ਕਿ ਜਦੋਂ ਉਹ ਸੱਤਾ ‘ਚ ਆਵੇਗੀ ਤਾਂ ਉਹ 300 ਯੂਨਿਟ ਬਿਜਲੀ ਮੁਫਤ ਦੇਵੇਗੀ।ਇਹ ਬਿਆਨ ਅਤੇ ਘੋਸ਼ਣਾ ਜਾਇਜ਼ ਨਹੀਂ ਹੈ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਦੀ ਕਿਸਾਨੀ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ‘ਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ।ਨਵਜੋਤ ਸਿੰਘ ਸਿੱਧੂ ਅੱਜ ਮੋਗਾ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨਾਂ੍ਹ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ,ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀਥਾਪਰ, ਪੰਜਾਬ ਕਾਂਗਰਸ ਦੇ ਕਾਰਗੁਜ਼ਾਰੀ ਪ੍ਰਧਾਨ ਸ੍ਰੀ ਪਵਨ ਗੋਇਲ, ਸਾਬਕਾ ਵਿਧਾਇਕ ਸ੍ਰੀ ਵਿਜੇ ਸਾਥੀ, ਨਗਰ ਨਿਗਮ ਮੋਗਾ ਦੇ ਮੇਅਰ ਸ਼੍ਰੀਮਤੀ ਨਿਤਿਕਾ ਭੱਲਾ,ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਹੋਰ ਸ਼ਾਮਲ ਸਨ।