ਬੀਤੇ ਐਤਵਾਰ ਯੂ.ਪੀ. ਦੇ ਲਖੀਮਪੁਰ ‘ਚ ਕੇਂਦਰੀ ਮੰਤਰੀ ਦੇ ਪੁੱਤ ਵਲੋਂ ਬਹੁਤ ਹੀ ਦੁਖਦਾਇਕ ਘਟਨਾ ਨੂੰ ਅੰਜ਼ਾਮ ਦਿੱਤਾ।ਜਿਸ ‘ਚ 4 ਕਿਸਾਨ ਸ਼ਹੀਦ ਹੋਏ।4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ ਜਿਸ ਦੀ ਜਾਂਚ ਲਈ ਇੱਕ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਇਹ ਜ਼ਿੰਮੇਵਾਰੀ ਇਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ।ਰਾਜ ਸਰਕਾਰ ਨੇ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਸਾਰੀ ਘਟਨਾ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ। ਸ੍ਰੀਵਾਸਤਵ ਨੂੰ ਪੂਰੇ ਮਾਮਲੇ ਦੀ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਹੈ।
ਉੱਤਰ ਪ੍ਰਦੇਸ਼ ਦੇ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਜਾਂਚ ਕਮਿਸ਼ਨ ਦੇ ਗਠਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਨੂੰ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।