ਦਿੱਲੀ ਅਤੇ ਐਨਸੀਆਰ ‘ਚ ਵਧਦਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਹਾਲ ਹੀ ‘ਚ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ ਦਿੱਲੀ ਟਾਪ ‘ਤੇ ਰਹੀ ਸੀ।ਦੂਜੇ ਪਾਸੇ ਦਿੱਲੀ ਦੇ ਵਧਦੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਇਸ ਮਾਮਲੇ ‘ਤੇ ਸੁਣਵਾਈ ਕਰ ਰਹੀ ਹੈ।
ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਫਟਕਾਰ ਲਗਾਉਂਦੇ ਕਿਹਾ ਹੈ ਕਿ ਦਿੱਲੀ ‘ਚ ਵਧਦਾ ਪ੍ਰਦੂਸ਼ਣ ਚਿੰਤਾਜਨਕ ਹੈ।ਅਦਾਲਤ ਨੇ ਦਿੱਲੀ ਸਰਕਾਰ ਤੋਂ ਵੀ ਪੁੱਛਿਆ ਸੀ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ?ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਕੇਂਦਰ ਨੇ ਕਿਹਾ ਹੈ ਕਿ ਪਰਾਲੀ ਸਾੜਨ ਲਈ 2 ਲੱਖ ਮਸ਼ੀਨਾਂ ਉਪਲੱਬਧ ਹਨ ਪਰ ਕਿਸਾਨ ਉਨ੍ਹਾਂ ਨੂੰ ਖਰੀਦ ਨਹੀਂ ਸਕਦੇ।
ਕੇਂਦਰ/ਸੂਬਾ ਸਰਕਾਰਾਂ ਕਿਸਾਨਾਂ ਨੂੰ ਇਹ ਮਸ਼ੀਨਾਂ ਕਿਉਂ ਨਹੀਂ ਦੇ ਸਕਦੇ ਇਹ ਜਾਂ ਇਹ ਵਾਪਸ ਲੈ ਸਕਦੀ ਹੈ।ਸੀਜੇਆਈ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਇੱਕ ਗੰਭੀਰ ਸਥਿਤੀ ਹੈ ਇੱਥੇ ਤੱਕ ਅਸੀਂ ਘਰ ‘ਚ ਵੀ ਮਾਸਕ ਲਗਾਉਂਦੇ ਹਾਂ ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਉਸਨੇ ਕੀ ਕਦਮ ਚੁੱਕੇ ਹਨ।ਦਿੱਲੀ ‘ਚ ਪ੍ਰਦੂਸ਼ਣ ਦੇ ਹਾਲਾਤ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।ਕੋਰਟ ਨੇ ਕੇਂਦਰ ਨੂੰ ਦਿੱਲੀ ‘ਚ ਦੋ ਦਿਨ ਦੇ ਲਾਕਡਾਊਨ ਵਰਗੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।