ਪੰਜਾਬ ਕਾਂਗਰਸ ਦੇ ਵਿੱਚ ਲੰਬੇ ਸਮੇ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ 3 ਮੈਂਬਰੀ ਕਮੇਟੀ ਬਣਾਈ ਗਈ ਸੀ |ਜਿਸ ਤਹਿਤ ਅੱਜ ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਅਤੇ ਹੋਰ ਸੀਨੀਆਂ ਆਗੂਆਂ ਨੇ ਦਿੱਲੀ ਵਿੱਚ ਮੁਲਾਕਾਤ ਕੀਤੀ|ਇਹ ਵੀ ਚਰਚਾ ਦੇ ਵਿੱਚ ਆਇਆ ਹੈ ਕਿ ਪੰਜਾਬ ਵਿੱਚ 2 ਉਪ ਮੁੱਖਮੰਤਰੀ ਲਾਏ ਜਾ ਸਕਦੇ ਹਨ ਪਰ ਇਸ ਸਬੰਧੀ ਕੋਈ ਵੀ ਫੈਸਲਾ ਵਿਧਾਇਕਾਂ ਦੀ ਫੀਡਬੈਕ ਲੈਣ ਤੋਂ ਬਾਅਦ ਕੀਤਾ ਜਾਵੇਗਾ | ਇਹ ਵੀ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਸਨਮਾਨਯੋਗ ਵਾਪਸੀ ਚਾਹੁੰਦੇ ਹਨ ਜਿਸ ਕਰ ਕੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਬਦਲਣ ਦਾ ਕੋਈ ਵੀ ਮੁੱਦਾ ਸ਼ਾਮਲ ਨਹੀਂ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਕੈਪਟਨ-ਸਿੱਧੂ ਵਿਵਾਦ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਵਿਚ ਸੋਨੀਆ ਗਾਂਧੀ ਦੇ ਵਿਸ਼ਵਾਸਪਾਤਰ ਮਲਿਕਾਅਰਜੁਨ ਖੜਗੇ, ਹਰੀਸ਼ ਰਾਵਤ ਤੇ ਜੇ ਪੀ ਅਗਰਵਾਲ ਸ਼ਾਮਲ ਹਨ ਜਿਨ੍ਹਾਂ ਵਲੋਂ ਵਿਧਾਇਕਾਂ ਤੋਂ ਤਿੰਨ ਦਿਨ ਫੀਡਬੈਕ ਲਈ ਜਾਵੇਗੀ।