ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ 2.5.2022 ਦਿਨ ਸੋਮਵਾਰ ਨੂੰ 4.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।
ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਕੈਬਨਿਟ ਬੈਠਕ ਵਿਚ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਲੈ ਕੇ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ ਤੇ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਕਈ ਐਲਾਨ ਕੀਤੇ ਜਾ ਸਕਦੇ ਹਨ।